Search
Close this search box.

See what the people of Gurdaspur said after the launch of 1854 crore development projects? js – News18 ਪੰਜਾਬੀ

ਜਤਿੰਦਰ ਮੋਹਨ

ਗੁਰਦਾਸਪੁਰ: ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੇ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਤਿਹਾਸਕ ਮੌਕਾ ਕਰਾਰ ਦਿੱਤਾ।ਗੁਰਦਾਸਪੁਰ ਦੇ ਦਿਲਬਾਗ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ 1854 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਸ਼ੁਕਰਗੁਜ਼ਾਰ ਕੀਤਾ। ਉਨ੍ਹਾਂ ਕਿਹਾ ਕਿ ਦੂਰਅੰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਵੱਲ ਅਹਿਮ ਕਦਮ ਚੁੱਕੇ ਹਨ।

ਇਸ਼ਤਿਹਾਰਬਾਜ਼ੀ

ਲੋਕ ਸਭਾ ਹਲਕਾ ਗੁਰਦਾਸਪੁਰ ਲਈ ਅੱਜ ਦੇ ਦਿਨ ਨੂੰ ਯਾਦਗਾਰੀ ਦਿਨ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੁਭਾਇਆ ਮਸੀਹ ਨੇ ਕਿਹਾ ਕਿ ਜਿਸ ਤਰ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਹੈ, ਉਸ ਨਾਲ ਪੰਜਾਬ ਸਰਕਾਰ ਇਸ ਖੇਤਰ ਲਈ ਨਵੇਂ ਅਤੇ ਪ੍ਰਗਤੀਸ਼ੀਲ ਦੌਰ ਦੀ ਸ਼ੁਰੂਆਤ ਕਰ ਰਹੀ ਹੈ।ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਗੁਰਦਾਸਪੁਰ ਤੋਂ ਮਾਨ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਨਵਾਂ ਬੱਸ ਅੱਡਾ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਲੋਕਾਂ ਦੀ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ।

ਸੁਰਿੰਦਰ ਸਿੰਘ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਤਿਕਾਰ ਵਿੱਚ ਉਨ੍ਹਾਂ ਦੇ ਨਾਮ ਉੱਤੇ ਨਵਾਂ ਬੱਸ ਸਟੈਂਡ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਜੀ ਦੇ ਗੁਰਦਾਸਪੁਰ ਦੀ ਧਰਤੀ ਨਾਲ ਡੂੰਘੇ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਦਿੱਤੇ ਇਸ ਤੋਹਫੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਸਰਾਏ ਪੁਰ ਤੋਂ ਪ੍ਰੇਮ ਮਸੀਹ ਨੇ ਕਿਹਾ ਕਿ ਪਨਿਆੜ ਅਤੇ ਬਟਾਲਾ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਿੱਚ ਵਾਧਾ ਹੋਣ ਨਾਲ ਮਾਝਾ ਖੇਤਰ ਦੇ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਇਹ ਵਾਧਾ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢ ਕੇ ਗੰਨੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮਿੱਲਾਂ ਦਾ ਯੋਗਦਾਨ ਨਿਸ਼ਚਿਤ ਤੌਰ ‘ਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਵੱਲੋਂ ਤਿੱਬੜੀ ਰੋਡ ‘ਤੇ ਨਵਾਂ ਅੰਡਰਬ੍ਰਿਜ ਅਤੇ ਬਾਈਪਾਸ ਨੇੜੇ ਨਵਾਂ ਬੱਸ ਸਟੈਂਡ ਬਣਾਉਣ ਦੇ ਫੈਸਲੇ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਦੱਸਦਿਆਂ ਰਾਜ ਕੁਮਾਰ ਨੇ ਕਿਹਾ ਕਿ ਪਹਿਲਾਂ ਗੁਰਦਾਸਪੁਰ ਸ਼ਹਿਰ ‘ਚ ਟ੍ਰੈਫਿਕ ਦੀ ਵੱਡੀ ਸਮੱਸਿਆ ਰਹਿੰਦੀ ਸੀ ਅਤੇ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਹੁੰਦੀ ਸੀ, ਪਰ ਫਿਰ ਵੀ ਕਿਸੇ ਨੇ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਇਹ ਵੱਡਾ ਤੋਹਫਾ ਦਿੱਤਾ ਹੈ।

ਇਸ਼ਤਿਹਾਰਬਾਜ਼ੀ
  • First Published :

Source link

G Media News
Author: G Media News

happygarg80@gmail. Com

Leave a Comment

Read More

Read More